MediaPunjab
ਮੀਡੀਆ ਪੰਜਾਬ ਦੀਆਂ ਖ਼ਬਰਾਂ

ਹਲਕਾ ਰਾਜਪੁਰਾ ਐਮ.ਐਲ.ਏ ਨੀਨਾ ਮਿੱਤਲ ਦੇ ਨਿਰਦੇਸ਼ਾਂ 'ਤੇ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਸਕੂਲਾਂ ਦਾ ਦੌਰਾ ਕੀਤਾ

ਸਕੂਲ ਆਫ ਐਮੀਨੈਂਸ ਮਹਿੰਦਰਗੰਜ, ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੇ ਮੁਖੀਆਂ ਨਾਲ ਗੱਲਬਾਤ ਕੀਤੀ ਸਕੂਲਾਂ ਵਿੱਚ ਗ੍ਰਾਟਾਂ ਦੀ ਉਚਿਤ ਵਰਤੋਂ, ਸਾਫ ਸਫਾਈ, ਮਾਪਿਆਂ ਨਾਲ ਸਾਕਾਰਾਤਮਕ ਰਵੱਈਆ, ਵਿਦਿਆਰਥੀਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਸਕੂਲ ਮੁਖੀਆਂ ਨੂੰ ਪ੍ਰੇਰਿਤ ਕੀਤਾ ਰਾਮ ਸ਼ਰਨ ਸਾਬਕਾ ਮਿਊਂਸੀਪਲ ਕੌਂਸਲਰ, ਦਿਨੇਸ਼ ਪੁਰੀ, ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ ਵੀ ਮੌਜੂਦ ਰਹੇ

ਰਾਜਪੁਰਾ, 22 ਮਾਰਚ ( ਲਲਿਤ ਕੁਮਾਰ ) ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਰਾਜਪੁਰਾ ਦੀ ਵਿਧਾਇਕਾ ਨੀਨਾ ਮਿੱਤਲ ਦੇ ਨਿਰਦੇਸ਼ ਅਤੇ ਮਨੀਸ਼ ਸਿਸੋਦੀਆ ਇੰਚਾਰਜ ਆਮ ਆਦਮੀ ਪਾਰਟੀ ਪੰਜਾਬ ਦੀ ਅਗਵਾਈ ਹੇਠ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਰਾਜਪੁਰਾ ਦੇ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਗੱਲਬਾਤ ਕਰਕੇ ਸਕੂਲਾਂ ਦੀ ਸਿੱਖਿਆ ਵਿਵਸਥਾ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਸੰਬੰਧੀ ਜਾਣਕਾਰੀ ਹਾਸਲ ਕੀਤੀ। ਸਿੱਖਿਆ ਕੋਆਰਡੀਨੇਟਰ ਨੇ ਸਕੂਲ ਆਫ ਐਮੀਨੈਂਸ ਮਹਿੰਦਰਗੰਜ, ਸਰਕਾਰੀ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਐਨਟੀਸੀ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਦੀ ਵਿਜਿਟ ਕਰਕੇ ਉਥੇ ਗ੍ਰਾਂਟਾਂ ਦੀ ਵਰਤੋਂ, ਸਕੂਲਾਂ ਦੀ ਸਾਫ਼-ਸਫ਼ਾਈ, ਵਿਦਿਆਰਥੀਆਂ ਦੀ ਹਾਜ਼ਰੀ, ਅਤੇ ਪੜ੍ਹਾਈ ਦੇ ਮਿਆਰ ਬਾਰੇ ਮੁਲਾਂਕਣ ਕੀਤਾ। ਇਸ ਦੌਰੇ ਦੌਰਾਨ ਐਮ.ਐਲ.ਏ ਸਿੱਖਿਆ ਕੋਆਰਡੀਨੇਟਰ ਵਿਜੇ ਮੈਨਰੋ ਨੇ ਸਕੂਲ ਮੁਖੀਆਂ ਨੂੰ ਗ੍ਰਾਂਟਾਂ ਦੀ ਠੀਕ ਢੰਗ ਨਾਲ ਵਰਤੋਂ ਕਰਨ, ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ, ਮਾਪਿਆਂ ਨਾਲ ਚੰਗਾ ਸੰਬੰਧ ਬਣਾਉਣ ਅਤੇ ਵਿਦਿਆਰਥੀਆਂ ਦੀ ਪੜ੍ਹਾਈ ਤੇ ਵਿਸ਼ੇਸ਼ ਧਿਆਨ ਦੇਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਕੂਲ ਇੱਕ ਵਿਦਿਆਰਥੀ ਦੇ ਭਵਿੱਖ ਦੀ ਨੀਂਹ ਰੱਖਦੇ ਹਨ ਅਤੇ ਇਹ ਜ਼ਰੂਰੀ ਹੈ ਕਿ ਹਰ ਸਕੂਲ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੋਵੇ। ਦੌਰੇ ਦੌਰਾਨ ਉਨ੍ਹਾਂ ਨੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਨਾਲ ਚਰਚਾ ਕਰਕੇ ਸਕੂਲਾਂ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਲਈ। ਉਨ੍ਹਾਂ ਨੇ ਨਵੇਂ ਵਿੱਦਿਅਕ ਸ਼ੈਸ਼ਨ ਵਿੱਚ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵਧੀਆ ਸਿੱਖਿਆ ਅਤੇ ਅਨੁਸ਼ਾਸਨ ਦੀ ਮਹੱਤਤਾ ਉਤੇ ਵੀ ਜ਼ੋਰ ਦਿੱਤਾ। ਇਸ ਮੌਕੇ 'ਤੇ ਸਾਬਕਾ ਮਿਊਂਸੀਪਲ ਕੌਂਸਲਰ ਰਾਮ ਸ਼ਰਨ, ਦਿਨੇਸ਼ ਪੁਰੀ, ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ, ਹਰਜੀਤ ਕੌਰ ਮੈਥ ਮਿਸਟ੍ਰੈਸ, ਰਾਜਿੰਦਰ ਸਿੰਘ ਚਾਨੀ ਮੀਡੀਆ ਕੋਆਰਡੀਨੇਟਰ ਅਤੇ ਵੱਖ-ਵੱਖ ਸਕੂਲਾਂ ਦੇ ਮੁਖੀ ਤੇ ਅਧਿਆਪਕ ਮੌਜੂਦ ਰਹੇ। ਉਹਨਾਂ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੀ ਗੁਣਵੱਤਾ ਬਹਾਲ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਹਰੇਕ ਪਾਸੇ ਤਾਰੀਫ ਹੋ ਰਹੀ ਹੈ। ਵਿਦਿਆਰਥੀਆਂ ਦੀ ਹਾਜ਼ਰੀ ਵਧਾਉਣ, ਵਿਦਿਆਰਥੀਆਂ ਅਤੇ ਮਾਪਿਆਂ ਵਿਚਾਲੇ ਸੰਚਾਰ ਵਧਾਉਣ, ਅਤੇ ਸਕੂਲਾਂ ਵਿੱਚ ਵਧੀਆ ਵਿਵਸਥਾ ਬਣਾਉਣ ਵਾਸਤੇ ਵਿਧਾਇਕਾ ਨੀਨਾ ਮਿੱਤਲ ਅਤੇ ਉਨ੍ਹਾਂ ਦੀ ਟੀਮ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਨੂੰ ਮਾਪਿਆਂ ਵਲੋਂ ਸਰਾਹਿਆ ਜਾ ਰਿਹਾ ਹੈ।