
ਅੰਤਰਰਾਸ਼ਟਰੀ ਗਤਕਾ ਮੁਕਾਬਲਿਆਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀ ਟੀਮ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਫਤਿਹਗੜ੍ਹ ਸਾਹਿਬ, 26 ਮਈ (ਹਰਪ੍ਰੀਤ ਕੌਰ ਟਿਵਾਣਾ) ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਮੈਨੇਜਰ ਗੁਰਦਵਾਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਸਹਿਯੋਗ ਨਾਲ ਨੈਸ਼ਨਲ ਪੱਧਰ ਦੇ ਗੱਤਕਾ ਮੁਕਾਬਲੇ ਗੁਰੂਦਵਾਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖ਼ੇ ਕਰਵਾਏ ਗਏ। ਇਹਨਾਂ ਗੱਤਕਾ ਮੁਕਾਬਲਿਆਂ ਵਿਚ ਗੁਰੂ ਕਾਸ਼ੀ ਯੂਨੀਵਰਸਿਟੀ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਦਿੱਲੀ ਯੂਨੀਵਰਸਿਟੀ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੀਆਂ ਟੀਮਾਂ ਨੇ ਭਾਗ ਲਿਆ ਸੀ। ਇਸ ਮੌਕੇ ਤੇ ਲੜਕੇ ਅਤੇ ਲੜਕੀਆਂ ਦੇ ਵਰਗ ਵਿਚ ਫਰੀ ਸੋਟੀ ਦੇ ਮੁਕਾਬਲੇ ਕਰਵਾਏ ਗਏ। ਲੜਕਿਆ ਦੇ ਵਰਗ ਵਿੱਚੋ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਖਿਡਾਰੀ ਜਸਕਰਨ ਸਿੰਘ ਨੇ ਪਹਿਲਾ ਸਥਾਨ, ਦਿੱਲੀ ਯੂਨੀਵਰਸਿਟੀ ਦੀ ਟੀਮ ਦੇ ਖਿਡਾਰੀ ਨੇ ਦੂਜਾ ਸਥਾਨ ਅਤੇ ਤੀਸਰਾ ਸਥਾਨ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਖ਼ਿਡਾਰੀ ਨੇ ਹਾਸਿਲ ਕੀਤਾ। ਲੜਕੀਆਂ ਦੇ ਵਰਗ ਵਿਚ ਪੰਜਾਬੀ ਯੂਨੀਵਰਸਿਟੀ ਤੋਂ ਜਸ਼ਨਦੀਪ ਕੌਰ ਨੇ ਪਹਿਲਾ ਸਥਾਨ, ਸ੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਤੋਂ ਕਿਰਪਪਾਲ ਕੌਰ ਨੇ ਦੂਜਾ ਸਥਾਨ ਤੇ ਗੁਰੂ ਕਾਸ਼ੀ ਦੀ ਖ਼ਿਡਰਾਂਨ ਨੇ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਕਾਰਜਕਾਰੀ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਜੀ ਨੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ l ਗੱਤਕਾ ਮੁਕਾਬਲੇ ਦੀ ਜੱਜਮੈਂਟ ਦੀ ਸੇਵਾ ਸ਼੍ਰੋਮਣੀ ਗੁਰੂਦਵਾਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਖੇਡ ਵਿਭਾਗ ਦੇ ਇੰਚਾਰਜ ਗੁਰਪ੍ਰੀਤ ਸਿੰਘ, ਤਲਵਿੰਦਰ ਸਿੰਘ ਗੱਤਕਾ ਕੋਚ, ਗੁਰਪ੍ਰੀਤ ਸਿੰਘ ਅੰਮ੍ਰਿਤਸਰ, ਹਰਸਿਮਰਨ ਸਿੰਘ ਜਫ਼ਰਵਾਲ ਅਤੇ ਹਰਜਿੰਦਰ ਸਿੰਘ ਕਿੱਲੀ ਵੱਲੋ ਨਿਭਾਈ ਗਈ। ਇਸ ਮੌਕੇ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਦੇ ਵਾਇਸ ਚਾਸਲਰ ਡਾਕਟਰ ਪ੍ਰਿਤਪਾਲ ਸਿੰਘ, ਡੀਨ ਅਕਾਦਮਿਕ ਮਾਮਲੇ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ, ਡੀਨ ਵਿਦਿਆਰਥੀ ਭਲਾਈ ਡਾ. ਸਿਕੰਦਰ ਸਿੰਘ, ਵਿਭਾਗ ਮੁਖੀ ਡਾ. ਭੁਪਿੰਦਰ ਸਿੰਘ ਘੁੰਮਣ ਅਤੇ ਯੂਨੀਵਰਸਿਟੀ ਦੇ ਅੰਦਰੂਨੀ ਗੁਣਵੱਤਾ ਨਿਰਧਾਰਨ ਸੈੱਲ ਦੇ ਕੋਆਡੀਨੇਟਰ ਡਾ. ਅੰਕਦੀਪ ਕੌਰ ਅਟਵਾਲ ਨੇ ਯੂਨੀਵਰਸਿਟੀ ਗੱਤਕਾ ਕੋਚ ਤਲਵਿੰਦਰ ਸਿੰਘ, ਯੂਨੀਵਰਸਿਟੀ ਦੇ ਗੱਤਕਾ ਖ਼ਿਡਾਰੀ ਜਸਕਰਨ ਸਿੰਘ ਤੇ ਕਿਰਨਪਲ ਕੌਰ ਨੂੰ ਵਧਾਈ ਦਿਤੀ। ਵਾਇਸ ਚਾਂਸਲਰ ਡਾ. ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਯੂਨੀਵਰਸਿਟੀ ਗੱਤਕਾ ਟੀਮ ਇਸ ਸਾਲ ਆਲ ਇੰਡੀਆ ਇੰਟਰ ਯੂਨੀਵਰਸਿਟੀ ਗੱਤਕਾ ਚੈਂਪੀਅਨਸ਼ਿਪ ਵਿਚ ਵੀ ਓਵਰ ਆਲ ਪਹਿਲਾ ਸਥਾਨ ਪ੍ਰਾਪਤ ਕਰ ਚੁਕੀ ਹੈ ਅਤੇ ਯੂਨੀਵਰਸਿਟੀ ਵਿਚ ਸਰਬੱਤ ਦਾ ਭਲਾਂ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਬਾਰਵੀ ਕਲਾਸ ਤੋਂ ਬਾਅਦ ਇਕ ਸਾਲ ਦਾ ਡਿਪਲੋਮਾ ਕੋਰਸ ਕਰਵਾਉਂਦੀ ਹੈ। ਇਸ ਕੋਰਸ ਵਿੱਚ 2025-26 ਲਈ ਦਾਖਲੇ ਸ਼ੁਰੂ ਹੋ ਚੁੱਕੇ ਹਨ। ਜਿਕਰਯੋਗ ਹੈ ਕਿ ਯੂਨੀਵਰਸਿਟੀ ਵਿਖੇ ਲੜਕੀਆਂ ਨੂੰ ਵਿਸ਼ੇਸ਼ ਮਾਰਸ਼ਲ ਆਰਟ ਗੱਤਕਾ ਦੀ ਟ੍ਰੇਨਿੰਗ ਵੀ ਦਿਤੀ ਜਾਂਦੀ ਹੈ।