
ਨਵਜੋਤ ਕੌਰ ਸਿੱਧੂ ਨੇ CM ਮਾਨ ਤੋਂ ਮੰਗੀ ਸੁਰੱਖਿਆ, ਕਿਹਾ- ਮੈਨੂੰ ਇਸ ਦੀ ਲੋੜ ਹੈ, ਨਹੀਂ ਤਾਂ ਤੁਸੀਂ ਜ਼ਿੰਮੇਵਾਰ ਹੋਵੋਗੇ

ਚੰਡੀਗੜ੍ਹ/ਜਲੰਧਰ- ਡਾ. ਨਵਜੋਤ ਕੌਰ ਸਿੱਧੂ, ਜਿਨ੍ਹਾਂ ਨੂੰ 'ਮੁੱਖ ਮੰਤਰੀ ਦੀ ਕੁਰਸੀ ਲਈ ₹500 ਕਰੋੜ' ਵਾਲੇ ਬਿਆਨ ਤੋਂ ਬਾਅਦ ਕਾਂਗਰਸ ਤੋਂ ਸਸਪੈਂਡ ਕਰ ਦਿੱਤਾ ਗਿਆ ਸੀ। ਦਰਅਸਲ ਉਨ੍ਹਾਂ ਦੇ ਇਸ ਬਿਆਨ ਨਾਲ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਗਿਆ ਹੈ ਤੇ ਹੁਣ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਸਾਹਮਣੇ ਚੁੱਕੇ ਮੁੱਦਿਆਂ 'ਤੇ ਮੁੱਖ ਮੰਤਰੀ ਦੀ 'ਚੁੱਪੀ' 'ਤੇ ਵੀ ਸਵਾਲ ਉਠਾਇਆ ਤੇ ਉਨ੍ਹਾਂ ਸਿਰ 'ਸ਼ਰਾਬ ਅਤੇ ਮਾਈਨਿੰਗ ਮਾਫੀਆ ਨੂੰ ਹੱਲਾਸ਼ੇਰੀ ਦੇਣ' ਦਾ ਦੋਸ਼ ਮੜ੍ਹਿਆ। ਨਵਜੋਤ ਕੌਰ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਦੀ ਪਤਨੀ ਹਨ। ਮੁੱਖ ਮੰਤਰੀ ਦੀ ਕੁਰਸੀ ਲਈ ₹500 ਕਰੋੜ ਵਾਲੇ ਬਿਆਨ ਤੋਂ ਬਾਅਦ ਪੰਜਾਬ ਕਾਂਗਰਸ ਨੇ ਉਨ੍ਹਾਂ ਨੂੰ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ (ਸਸਪੈਂਡ) ਕਰ ਦਿੱਤਾ ਸੀ।